ਅੰਮ੍ਰਿਤ ਸੰਚਾਰ

ਸੰਨ 1699 ਈ. ਵਿੱਚ ਵਿਸਾਖੀ ਦੇ ਮੌਕੇ ਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਉਹਨਾਂ ਪੰਜ ਪਿਆਰਿਆਂ ਦੀ ਚੋਣ ਕੀਤੀ ਜੋ ਗੁਰੂ ਸਾਹਿਬ ਦੀ ਮੰਗ ਤੇ ਆਪਣਾ ਸੀਸ ਗੁਰੂ ਸਾਹਿਬ ਨੂੰ ਭੇਟ ਕਰਨ ਲਈ ਉਠੇ, ਅਤੇ ਖਾਲਸਾ ਪੰਥ ਦੀ ਸਿਰਜਣਾ ਕੀਤੀ I ਇਸ ਇਤਿਹਾਸਕ ਅਵਸਰ ਦੇ ਉੱਤੇ ਗੁਰੂ ਸਾਹਿਬ ਨੇ ਬਾਟੇ ਵਿੱਚ ਪਾਣੀ ਪਾਕੇ ਖੰਡਾ ਫੇਰ ਕੇ ਤੇ ਨਾਲ ਨਾਲ ਪੰਜ ਬਾਣੀਆਂ ਜਪੁ ਜੀ ਸਾਹਿਬ, ਜਾਪੁ ਸਾਹਿਬ, ਤ੍ਵ ਪ੍ਰਸਾਦਿ ਸਵੱਯੇ, ਚੌਪਈ ਸਾਹਿਬ ਅਤੇ ਅਨੰਦੁ ਸਾਹਿਬ ਦਾ ਪਾਠ ਕਰ ਕੇ ਅੰਮ੍ਰਿਤ (ਖੰਡੇ ਦੀ ਪਾਹੁਲ) ਤਿਆਰ ਕੀਤਾ ਜਿਸ ਵਿੱਚ ਪਤਾਸੇ ਵੀ ਪਾਏ ਗਏ ਤੇ ਉਹਨਾਂ ਚੁਣੇ ਹੋਏ ਪੰਜ ਪਿਆਰਿਆਂ ਨੂੰ ਅੰਮ੍ਰਿਤ ਛਕਾਇਆ ਤੇ ਸਿੰਘ ਸਜਾ ਦਿੱਤਾ I ਉਸ ਤੋਂ ਬਾਅਦ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪ ਪੰਜਾਂ ਪਿਆਰਿਆਂ ਪਾਸੋਂ ਅੰਮ੍ਰਿਤ ਛਕਿਆ I

ਬਾਬਾ ਦਲੇਰ ਸਿੰਘ ਜੀ ਖੇੜੀ ਵਾਲਿਆਂ ਵਲੋਂ ਗੁਰਦੁਆਰਾ ਗੁਰਪ੍ਰਕਾਸ਼ ਸਾਹਿਬ, ਖੇੜੀ ਵਿਖੇ ਨਿਰੰਤਰ ਅੰਮ੍ਰਿਤ ਸੰਚਾਰ ਕੀਤਾ ਜਾਂਦਾ ਹੈ ਅਤੇ ਵੱਖ-ਵੱਖ ਦੀਵਾਨਾਂ ਵਿਚ ਵੀ ਅੰਮ੍ਰਿਤ ਸੰਚਾਰ ਕਰਵਾਇਆ ਜਾਂਦਾ ਹੈ। ਹੁਣ ਤੱਕ ਬਾਬਾ ਜੀ ਦੀ ਪ੍ਰੇਰਨਾ ਨਾਲ ਹਜ਼ਾਰਾਂ ਲੋਕਾਂ ਨੇ ਅੰਮ੍ਰਿਤ ਛਕਿਆ ਹੈ।